Today’s Hukamnama..

ਬਿਹਾਗੜਾ ਮਹਲਾ ੫ ॥
ਹੇ ਸਭ ਤੋਂ ਵੱਡੇ ! ਹੇ ਸਰਬ-ਗੁਣ-ਭਰਪੂਰ ਪ੍ਰਭੂ ! ਮੇਰੇ ਉੱਤੇ ਮੇਹਰ ਕਰ, ਮੈਂ ਹਰ ਵੇਲੇ ਤੇਰਾ ਨਾਮ ਸਿਮਰਦਾ ਰਹਾਂ, ਆਤਮਕ ਜੀਵਨ ਦੇਣ ਵਾਲੀ ਤੇਰੀ ਬਾਣੀ ਉਚਾਰਦਾ ਰਹਾਂ, ਮੈਂ ਤੇਰੀ ਸਿਫ਼ਤਿ ਸਾਲਾਹ ਦਾ ਗੀਤ-ਗਾਂਦਾ ਰਹਾਂ, ਮੈਨੂੰ ਤੇਰੀ ਰਜ਼ਾ ਮਿੱਠੀ ਲੱਗਦੀ ਰਹੇ । ਹੇ ਗੋਪਾਲ ! ਹੇ ਗੋਬਿੰਦ ! ਮੇਤੇ ਉਤੇ ਦਇਆ ਕਰ, ਤਰਸ ਕਰ, ਤੈਥੋਂ ਬਿਨਾ ਮੇਰਾ ਹੋਰ ਕੋਈ ਸਹਾਰਾ ਨਹੀਂ ਹੈ । ਹੇ ਸਭ ਤਾਕਤਾਂ ਦੇ ਮਾਲਕ ! ਹੇ ਅਕੱਬ ! ਹੇ ਬੇਅੰਤ! ਮੇਰੀ ਇਹ ਜਿੰਦ, ਮੇਰਾ ਇਹ ਸਰੀਰ, ਇਹ ਧਨ-ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ । ਨਾਨਕ ਬੇਨਤੀ ਕਰਦਾ ਹੈ – ਹੇ ਪ੍ਰਭੂ ! ਮੈਂ ਮੂਰਖ ਹਾਂ ਬਹੁਤ ਮੂਰਖ ਹਾਂ, ਨਿਆਸਰਾ ਹਾਂ, ਚੰਚਲ, ਕਮਜ਼ੋਰ, ਨੀਚ ਤੇ ਅੰਞਾਣ ਹਾਂ ! ਮੈਂ ਤੇਰੀ ਸਰਨ ਆਇਆ ਹਾਂ । ਮੈਨੂੰ ਜਨਮ ਮਰਨ ਦੇ ਗੇੜ ਤੋਂ ਬਚਾ ਲੈ ।੧। ਹੇ ਭਾਈ ! ਗੁਰਮੁਖਾਂ ਦੀ ਸਰਨ ਪਿਆਂ ਪਰਮਾਤਮਾ ਮਿਲ ਪੈਂਦਾ ਹੈ, ਤੇ, ਅਸੀ ਸਦਾ ਪਰਮਾਤਮਾ ਦੇ ਗੁਣ ਗਾ ਸਕਦੇ ਹਾਂ । ਹੇ ਪ੍ਰਭੂ ਜੀ ! ਮੇਹਰ ਕਰ ਤੇਰੇ ਭਗਤ ਜਨਾਂ ਦੇ ਚਰਨਾਂ ਦੀ ਧੂੜ ਮੇਰੇ ਮਨ ਵਿਚ ਮੇਰੇ ਮੱਥੇ ਉਤੇ ਲਗਦੀ ਰਹੇ । ਭਗਤ ਜਨਾਂ ਦੇ ਚਰਨਾਂ ਦੀ ਧੂੜ ਦੀ ਬਰਕਿਤ ਨਾਲ ਵਿਕਾਰਾਂ ਵਿਚ ਡਿੱਗੇ ਹੋਏ ਮਨੁੱਖ ਭੀ ਪਵ੍ਰਿਤ ਹੋ ਜਾਂਦੇ ਹਨ । ਜਿਨ੍ਹਾਂ ਮਨੁੱਖਾਂ ਨੇ ਕਰਤਾਰ ਲੱਭ ਲਿਆ ਉਹਨਾਂ ਦੀ ਸੰਗਤਿ ਵਿਚ ਵਿਕਾਰੀ ਬੰਦੇ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ । ਪਰਮਾਤਮਾ ਦੇ ਨਾਮ-ਰੰਗ ਨਾਲ ਰੰਗੇ ਹੋਏ ਬੰਦੇ ਆਤਮਕ ਜੀਵਨ ਦੀਆਂ ਦਾਤਾਂ ਦੇਣ-ਜੋਗੇ ਹੋ ਜਾਂਦੇ ਹਨ, ਉਹ ਇਹ ਦਾਤਾਂ ਨਿੱਤ ਦੇਂਦੇ ਹਨ ਤੇ ਇਹ ਵਧਦੀਆਂ ਰਹਿੰਦੀਆਂ ਹਨ । ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਜਪ ਕੇ ਆਪਣੇ ਮਨ ਨੂੰ ਵੱਸ ਵਿਚ ਕਰ ਲਿਆ, ਸਭ ਕਰਾਮਾਤੀ ਤਾਕਤਾਂ ਤੇ ਦੁਨੀਆ ਦੇ ਨੌ ਹੀ ਖ਼ਜਾਨੇ ਉਹਨਾਂ ਨੂੰ ਮਿਲ ਜਾਂਦੇ ਹਨ । ਹੇ ਭਾਈ ! ਨਾਨਕ ਬੇਨਤੀ ਕਰਦਾ ਹੈ ਕਿ ਗੁਰਮੁਖ ਸੱਜਣ ਮਿੱਤਰ ਵਡੀ ਕਿਸਮਤਿ ਨਾਲ ਹੀ ਮਿਲਦੇ ਹਨ ।੨। ਜਿਨਾਂ ਮਨੁੱਖਾਂ ਨੇ ਸਦਾ ਥਿਰ ਰਹਿਣ ਵਾਲੇ ਹਰਿ-ਨਾਮ ਦਾ ਵਪਾਰ ਕੀਤਾ ਹੈ ਉਹ ਭਰੇ ਭੰਡਾਰਾਂ ਵਾਲੇ ਸ਼ਾਹੂਕਾਰ ਹਨ, ਉਹਨਾਂ ਪਾਸ ਹਰਿ-ਨਾਮ ਦਾ ਬਹੁਤ ਖ਼ਜਾਨਾ ਹੈ, ਉਹ ਇਸ ਵਪਾਰ ਵਿਚ ਪਰਮਾਤਮਾ ਦੀ ਸਿਫ਼ਤਿ ਸਾਲਾਹ ਦੀ ਖੱਟੀ ਖੱਟਦੇ ਹਨ । ਜੇਹੜੇ ਮਨੁੱਖ ਪਰਮਾਤਮਾ ਨਾਲ ਰੱਤੇ ਰਹਿੰਦੇ
ਹਨ, ਉਹਨਾਂ ਉੱਤੇ ਨਾਂਹ ਕਾਮ, ਨਾਂਹ ਕ੍ਰੋਧ, ਨਾਂਹ ਲੋਭ, ਕੋਈ ਭੀ ਆਪਣਾ ਜ਼ੋਰ ਨਹੀਂ ਪਾ ਸਕਦਾ , ਉਹ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਂਦੇ ਹਨ, ਉਹ ਇਕ ਪਰਮਾਤਮਾ ਨੂੰ ਹੀ ਪੱਕਾ ਸਾਥੀ ਮੰਨਦੇ ਹਨ, ਉਹ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦੇ ਹਨ । ਉਹ ਮਨੁੱਖ ਗੁਰੂ ਦੀ ਚਰਨੀਂ ਲੱਗ ਕੇ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ,ਉਹਨਾਂ ਦੇ ਮਨ ਵਿਚ ਪਰਮਾਤਮਾ ਦੇ ਮਿਲਾਪ ਦਾ ਚਾਉ ਚੜ੍ਹਿਆ ਰਹਿੰਦਾ ਹੈ । ਨਾਨਕ ਬੇਨਤੀ ਕਰਦਾ ਹੈ, ਜਿਨ੍ਹਾਂ ਮਨੁੱਖਾਂ ਦੇ ਪਾਸ ਪਰਮਾਤਮਾ ਦਾ ਨਾਮ-ਧਨ ਹੈ ਉਹੀ ਐਸੇ ਹਨ ਜੋ ਸਦਾ ਲਈ ਸ਼ਾਹੂਕਾਰ ਟਿਕੇ ਰਹਿੰਦੇ ਹਨ ।੩। ਹੇ ਨਾਨਕ ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ । ਸਾਰੇ ਸੰਸਾਰ ਵਿਚ ਜਿਸ ਦੀ ਸੱਤਾ ਕੰਮ ਕਰ ਰਹੀ ਹੈ । ਹੇ  ਨਾਨਕ ! ਗੁਰੂ ਦੀ ਸਰਨ ਪੈਣਾ ਚਾਹੀਦਾ ਹੈ ਗੁਰੂ ਦੀ ਸਰਨ ਪਿਆਂ ਸਰਬ-ਵਿਆਪਕ ਕਰਤਾਰ ਪ੍ਰਭੂ ਮਨ ਤੋਂ ਨਹੀਂ ਭੁੱਲਦਾ । ਜਿੰਨਾਂ ਮਨੁੱਖਾਂ ਨੇ ਸਦਾ ਪਰਮਾਤਮਾ ਦਾ ਸਿਮਰਨ ਕੀਤਾ ਹੈ , ਉਹਨਾਂ ਉੱਤੇ ਕੋਈ ਰੋਗ, ਕੋਈ ਦੁੱਖ, ਕੋਈ ਡਰ ਆਪਣਾ ਜੋਰ ਨਹੀਂ ਪਾ ਸਕਦਾ । ਉਹਨਾਂ ਨੇ ਗੁਰੁ ਦੀ ਕਿਰਪਾ ਨਾਲ ਇਹ ਸੰਸਾਰ-ਸਮੁੰਦਰ ਤਰ ਲਿਆ ਸਮਝੋ, ਪੂਰਬਲੇ ਜਨਮ ਵਿਚ ਕੀਤੀ ਕਮਾਈ ਅਨੁਸਾਰ ਮੱਥੇ ਉੱਤੇ ਭਗਤੀ ਦਾ ਲਿਖਿਆ ਲੇਖ ਉਹਨਾਂ ਨੂੰ ਪ੍ਰਾਪਤ ਹੋ ਗਿਆ । ਉਹਨਾਂ ਦੇ ਅੰਦਰ ਚੜ੍ਹਦੀ ਕਲਾ ਪ੍ਰਬਲ ਹੋ ਗਈ, ਉਹਨਾਂ ਦੇ ਮਨ ਵਿਚ ਠੰਢ ਪੈ ਗਈ, ਉਹਨਾਂ ਨੂੰ ਬੇਅੰਤ ਪ੍ਰਭੂ ਮਿਲ ਪਿਆ । ਨਾਨਕ ਬੇਨਤੀ ਕਰਦਾ ਹੈ, ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਮੇਰੀ ਭੀ ਪ੍ਰਭੂ-ਮਿਲਾਪ ਵਾਲੀ ਚਿਰਾਂ ਦੀ ਆਸ ਪੂਰੀ ਹੋ ਗਈ ਹੈ ।੪।੩।

BIHAAGRAA, FIFTH MEHL:

Grant Your Grace, O Guru, O Perfect Supreme Lord God, that I might chant the Naam, the Name of the Lord, night and day. I speak the Ambrosial Words of the Guru’s Bani, praising the Lord. Your Will seems so sweet to me, Lord. Show kindness and compassion, O Lord of the Word, Lord of the Universe; without You, I have no other at all. Almighty, sublime, infinite and perfect Lord — my soul, body, wealth and mind are Yours. I am foolish, stupid, masterless, fickle, powerless, lowly and ignorant. Prays Nanak, I seek Your Sanctuary — please save me from coming and going in reincarnation. || 1 || In the Sanctuary of the Holy, I have found the Dear Lord; I constantly sing the Glorious Praises of the Lord. Applying the dust of the devotees to the mind and body, O Dear Lord, all sinners are sanctified. The sinners are sanctified in the company of those who have met the Primal Lord of Destiny. Attuned to the Naam, the Name of the Lord, they are given the gift of the life of the soul; their gifts increase day by day. Wealth, the supernatural spiritual powers of the Siddhas, and the nine treasures come to those who meditate on the Lord, and conquer their own soul. Prays Nanak, it is only by great good fortune that the Holy, the Lord’s companions are found, O friends. || 2 || Those who deal in Truth, O Dear Lord, are the perfect bankers. They possess the great treasure, O Dear Lord, and they earn the profit of the Lord’s Praise. Sexual desire, anger and greed do not cling to those who are attuned to God. They know the One, and they believe in the One; they are intoxicated with the Lord’s Love. They fall at the Feet of the Saints, and seek their Sanctuary; their minds are filled with joy. Prays Nanak, those who have the Naam in their laps are the true bankers. || 3 || O Nanak, meditate in remembrance on that Dear Lord, who supports all by His Power. The Gurmukhs do not forget the Dear Lord, the Primal Creator Lord, from their minds. Pain, disease and fear do not cling to those who meditate on the Lord, Har, Har. By the Grace of the Saints, they cross over the terrifying world-ocean, and obtain their pre-ordained destiny. They are congratulated and applauded, and their minds are at peace; they meet the Infinite Lord God. Prays Nanak, meditating in remembrance on the Lord, Har, Har, my desires are fulfilled. || 4 || 3 ||

Monday, 22nd Chayt (Samvat 548 Nanakshahi) 4th April, 2016 (Page: 543)