24indianews

Today’s Hukamnama..

ਗੂਜਰੀ ਮਹਲਾ ੫ ॥
ਹੇ ਪ੍ਰਭੂ! ਤੂੰ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈਂ (ਮੇਹਰ ਕਰ) ਮੇਰੇ ਮਨ ਵਿਚ (ਸਦਾ) ਵੱਸਿਆ ਰਹੁ ।
(ਹੇ ਪ੍ਰਭੂ!) ਤੇਰੇ ਸੋਹਣੇ ਕੋਮਲ ਚਰਨ ਜਿਸ ਹਿਰਦੇ ਵਿਚ ਟਿਕੇ ਰਹਿੰਦੇ ਹਨ, ਉਸ ਵਿਚ ਭਟਕਣਾ ਨਹੀਂ
ਰਹਿੰਦੀ, ਉਸ ਵਿਚ ਮਾਇਆ ਦੇ ਮੋਹ ਦਾ ਹਨੇਰਾ ਨਹੀਂ ਰਹਿੰਦਾ ।੧। ਹੇ ਮੇਰੇ ਮਾਲਕ! ਮੈਂ ਜਦੋਂ (ਜਿੱਥੇ)
ਤੈਨੂੰ ਯਾਦ ਕਰਦਾ ਹਾਂ ਤੂੰ ਉੱਥੇ ਹੀ (ਆ ਪਹੁੰਚਦਾ ਹੈਂ) । ਹੇ ਸਭ ਜੀਵਾਂ ਦੀ ਪਾਲਣਾ ਕਰਨ ਵਾਲੇ! (ਮੇਰੇ
ਉਤੇ) ਮੇਹਰ ਕਰ, ਮੈਂ ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਦਾ ਰਹਾਂ ।੧।ਰਹਾਉ। ਹੇ ਪ੍ਰਭੂ! (ਮੇਹਰ
ਕਰ) ਮੈਂ ਹਰੇਕ ਸਾਹ ਦੇ ਨਾਲ ਤੇਰਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਰੱਖਾਂ, ਮੈਂ ਸਦਾ ਤੇਰੇ ਹੀ ਮਿਲਾਪ
ਦੀ ਤਾਂਘ ਕਰਦਾ ਰਹਾਂ । ਹੇ ਨਾਨਕ! (ਆਖ—ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ) ਕਰਤਾਰ ਦਾ
ਸਹਾਰਾ ਬਣ ਗਿਆ, ਉਸ ਨੇ ਹੋਰ ਬਿਗਾਨੀ ਆਸ ਦੂਰ ਕਰ ਦਿੱਤੀ ।੨।੧੦।੧੯।

GUJRI, FIFTH MEHL:

You are the Giver of all beings; please, come to dwell within my mind. That heart, within which Your lotus feet are enshrined, suffers no darkness or doubt. || 1 || O Lord Master, wherever I remember You, there I find You. Show Mercy to me, O God, Cherisher of all, that I may sing Your Praises forever. || 1 || Pause || With each and every breath, I contemplate Your Name; O God, I long for You alone. O Nanak, my support is the Creator Lord; I have renounced all other hopes. || 2 || 10 || 19 ||

Wednesday, 24th Chayt (Samvat 548 Nanakshahi) 6th April, 2016 (Page: 499)