Today’s Hukamnama..

ਵਡਹੰਸੁ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਹੇ ਪਿਆਰੇ! ਮੇਰੇ ਮਨ ਵਿਚ (ਗੁਰੂ ਨੂੰ) ਮਿਲਣ ਦੀ ਤਾਂਘ ਹੈ । ਮੈਂ ਕਿਸ ਤਰ੍ਹਾਂ ਪੂਰੇ ਗੁਰੂ ਨੂੰ ਲੱਭਾਂ? ਹੇ ਸਹੇਲੀ! ਜੇ ਬਾਲਕ ਨੂੰ ਸੌ ਖੇਡਾਂ ਨਾਲ
ਖਿਡਾਇਆ ਜਾਏ (ਪਰਚਾਇਆ ਜਾਏ), ਤਾਂ ਭੀ ਉਹ ਦੁੱਧ ਤੋਂ ਬਿਨਾ ਨਹੀਂ ਰਹਿ ਸਕਦਾ । (ਤਿਵੇਂ ਹੀ) ਹੇ ਸਖੀ! ਜੇ ਮੈਨੂੰ ਸੌ ਭੋਜਨ ਭੀ ਦਿੱਤੇ ਜਾਣ,
ਤਾਂ ਭੀ ਮੇਰੇ ਅੰਦਰ (ਵੱਸਦੀ ਪ੍ਰਭੂ-ਮਿਲਾਪ ਦੀ) ਭੁੱਖ ਲਹਿ ਨਹੀਂ ਸਕਦੀ । ਹੇ ਸਹੇਲੀ! ਮੇਰੇ ਮਨ ਵਿਚ ਮੇਰੇ ਹਿਰਦੇ ਵਿਚ, ਪਿਆਰੇ ਪ੍ਰਭੂ ਦਾ ਪ੍ਰੇਮ ਵੱਸ
ਰਿਹਾ ਹੈ । (ਉਸ ਦੇ) ਦਰਸਨ ਤੋਂ ਬਿਨਾ ਮੇਰਾ ਮਨ ਸ਼ਾਂਤੀ ਨਹੀਂ ਹਾਸਲ ਕਰ ਸਕਦਾ ।੧। ਹੇ ਮੇਰੇ ਸੱਜਣ! ਹੇ ਮੇਰੇ ਪਿਆਰੇ ਵੀਰ! (ਮੇਰੀ ਬੇਨਤੀ)
ਸੁਣ । ਮੈਨੂੰ ਆਤਮਕ ਆਨੰਦ ਦੇਣ ਵਾਲਾ ਮਿਤ੍ਰ-ਗੁਰੂ ਮਿਲਾ । ਉਹ (ਗੁਰੂ) ਮੇਰੀ ਜਿੰਦ ਦੀ ਸਾਰੀ ਪੀੜਾ ਜਾਣਦਾ ਹੈ, ਤੇ, ਮੈਨੂੰ ਪਰਮਾਤਮਾ ਦੀ
ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦਾ ਹੈ । (ਹੇ ਵੀਰ!) ਮੈਂ ਉਸ (ਪਰਮਾਤਮਾ) ਤੋਂ ਬਿਨਾ ਰਤਾ ਭਰ ਸਮਾ ਭੀ ਨਹੀਂ ਰਹਿ ਸਕਦਾ (ਉਸ ਦੇ ਵਿਛੋੜੇ
ਵਿਚ ਮੈਂ ਤੜਫਦਾ ਹਾਂ) ਜਿਵੇਂ ਪਪੀਹਾ ਵਰਖਾ ਦੀ ਬੂੰਦ ਦੀ ਖ਼ਾਤਰ ਵਿਲਕਦਾ ਹੈ । ਹੇ ਪ੍ਰਭੂ! ਤੇਰੇ ਕੇਹੜੇ ਕੇਹੜੇ ਗੁਣ ਚੇਤੇ ਕਰ ਕੇ ਮੈਂ ਆਪਣੇ ਹਿਰਦੇ
ਵਿਚ ਵਸਾਵਾਂ? ਤੂੰ ਮੈਨੂੰ ਗੁਣ-ਹੀਣ ਨੂੰ (ਸਦਾ) ਬਚਾ ਲੈਂਦਾ ਹੈਂ ।੨। ਹੇ ਸਖੀ! ਮੈਂ ਪ੍ਰਭੂ-ਪਤੀ ਨੂੰ ਮਿਲਣ ਵਾਸਤੇ ਉਤਾਵਲੀ ਹੋ ਰਹੀ ਹਾਂ । ਮੈਂ ਕਦੋਂ
ਉਸ ਪਤੀ ਨੂੰ ਆਪਣੀਆਂ ਅੱਖਾਂ ਨਾਲ ਵੇਖਾਂਗੀ? ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਮੈਨੂੰ ਸਾਰੇ ਪਦਾਰਥਾਂ ਦੇ ਭੋਗ ਭੁੱਲ ਚੁੱਕੇ ਹਨ, ਇਹ ਪਦਾਰਥ ਪ੍ਰਭੂਪਤੀ
ਤੋਂ ਬਿਨਾ ਮੇਰੇ ਕਿਸੇ ਕੰਮ ਨਹੀਂ । ਹੇ ਸਹੇਲੀ! ਮੈਨੂੰ ਤਾਂ ਆਪਣੇ ਸਰੀਰ ਉੱਤੇ ਇਹ ਕੱਪੜਾ ਭੀ ਨਹੀਂ ਸੁਖਾਂਦਾ, ਤਾਹੀਏਂ ਮੈਂ ਕੋਈ ਪਹਿਰਾਵਾ
ਨਹੀਂ ਕਰ ਸਕਦੀ । ਜਿਨ੍ਹਾਂ ਸਹੇਲੀਆਂ ਨੇ ਪਿਆਰੇ ਲਾਲ ਨੂੰ ਪ੍ਰਸੰਨ ਕਰ ਲਿਆ ਹੈ, ਮੈਂ ਉਹਨਾਂ ਅੱਗੇ ਅਰਜ਼ੋਈ ਕਰਦੀ ਹਾਂ (ਕਿ ਮੈਨੂੰ ਭੀ ਉਸ ਦੇ
ਚਰਨਾਂ ਵਿਚ ਜੋੜ ਦੇਣ) ।੩। ਹੇ ਸਹੇਲੀ! ਜੇ ਮੈਂ ਸਾਰੇ ਸਿੰਗਾਰ ਕਰ ਭੀ ਲਏ, ਤਾਂ ਭੀ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ (ਇਹ ਸਿੰਗਾਰ) ਕਿਸੇ ਕੰਮ
ਨਹੀਂ ਆਉਂਦੇ । ਹੇ ਸਖੀ! ਜੇ ਪ੍ਰਭੂ-ਪਤੀ ਨੇ ਮੇਰੀ ਵਾਤ ਹੀ ਨਾਹ ਪੁੱਛੀ (ਮੇਰੇ ਵਲ ਧਿਆਨ ਹੀ ਨਾਹ ਕੀਤਾ) ਤਾਂ ਮੇਰੀ ਤਾਂ ਸਾਰੀ ਜਵਾਨੀ ਹੀ
ਵਿਅਰਥ ਚਲੀ ਜਾਵੇਗੀ । ਹੇ ਸਖੀ! ਉਹ ਸੁਹਾਗਣਾਂ ਬਹੁਤ ਭਾਗਾਂ ਵਾਲੀਆਂ ਹਨ ਜਿਨ੍ਹਾਂ ਦੇ ਹਿਰਦੇ ਵਿਚ ਖਸਮ-ਪ੍ਰਭੂ ਸਦਾ ਟਿਕਿਆ ਰਹਿੰਦਾ ਹੈ । ਹੇ
ਸਹੇਲੀ! ਮੈਂ ਉਹਨਾਂ ਸੁਹਾਗਣਾਂ ਤੋਂ ਕੁਰਬਾਨ ਹਾਂ, ਮੈਂ ਸਦਾ ਉਹਨਾਂ ਦੇ ਪੈਰ ਧੋਂਦੀ ਹਾਂ (ਧੋਣ ਨੂੰ ਤਿਆਰ ਹਾਂ) ।੪। ਹੇ ਸਹੇਲੀ! ਜਿਤਨਾ ਚਿਰ ਮੈਨੂੰ
ਕਿਸੇ ਹੋਰ (ਦੇ ਆਸਰੇ) ਦਾ ਭੁਲੇਖਾ ਸੀ, ਉਤਨਾ ਚਿਰ ਮੈਂ ਪ੍ਰਭੂ ਨੂੰ (ਆਪਣੇ ਤੋਂ) ਦੂਰ (-ਵੱਸਦਾ) ਜਾਣਦੀ ਰਹੀ । ਪਰ, ਹੇ ਸਹੇਲੀ! ਜਦੋਂ ਮੈਨੂੰ ਪੂਰਾ
ਗੁਰੂ ਮਿਲ ਪਿਆ, ਤਾਂ ਮੇਰੀ ਹਰੇਕ ਆਸ ਹਰੇਕ ਤਾਂਘ ਪੂਰੀ ਹੋ ਗਈ (ਕਿਉਂਕਿ) ਹੇ ਸਖੀ! ਮੈਂ ਸਾਰੇ ਸੁਖਾਂ ਤੋਂ ਸ੍ਰੇਸ਼ਟ (ਪ੍ਰਭੂ-ਮਿਲਾਪ ਦਾ) ਸੁਖ ਪਾ
ਲਿਆ, ਮੈਨੂੰ ਉਹ ਪ੍ਰਭੂ-ਪਤੀ ਸਭਨਾਂ ਵਿਚ ਵੱਸਦਾ ਦਿੱਸ ਪਿਆ । ਹੇ ਦਾਸ ਨਾਨਕ! (ਆਖ—) ਹੇ ਸਹੇਲੀ! ਗੁਰੂ ਦੀ ਚਰਨੀਂ ਲੱਗ ਕੇ ਮੈਂ ਪਰਮਾਤਮਾ
ਦੇ ਮਿਲਾਪ ਦਾ ਆਨੰਦ ਪ੍ਰਾਪਤ ਕਰ ਲਿਆ ਹੈ ।੫।੧।੯।

 

WADAHANS, FIFTH MEHL, SECOND HOUSE: ONE UNIVERSAL CREATOR GOD. BY THE GRACE OF THE TRUE GURU: Deep within my inner being, is the longing to meet my Beloved; how can I find the Perfect Guru? Even though a baby may play hundreds of games, he cannot survive without milk. The hunger deep within me is not satisfied, O my friend, even though I am served hundreds of dishes. My mind and body are filled with love for my Beloved; how can my mind be comforted, without the Blessed Vision of His Darshan? || 1 || Listen, O my dear friends and Siblings of Destiny — lead me to my True Friend, the Giver of peace. He knows all the troubles of my soul; every day, he tells me stories of the Lord. I cannot survive without Him, even for an instant. I cry out for Him, as the song-bird cries for water. Which of Your Excellent Virtues should I contemplate? You save even worthless beings like me. || 2 || I have become sad and depressed, longing for my Husband Lord, O my friend; when will I see my Husband with my eyes? I have forgotten how to enjoy all pleasures; without my Husband Lord, they are of no use at all. These clothes do not bring my body any pleasure; I cannot dress myself. I bow to those friends of mine, who have enjoyed their Beloved Husband Lord. || 3 || I have adorned myself with all sorts of decorations, O my friend, but without my Husband Lord, they are of no use at all. When my Husband does not care for me, O my friend, then my youth passes away, totally useless. Blessed, blessed are the happy soul-brides, O my friend, who are immersed in their Husband Lord. I am a sacrifice to those happy soul-brides, O my friend; I wash their feet forever. || 4 || As long as I suffered from duality and doubt, O my friend, I thought that God was far away. But when I met the Perfect True Guru, O my friend, then all my hopes and desires were fulfilled. I have obtained all pleasures and comforts, O my friend; my Husband Lord is all-pervading everywhere. Servant Nanak enjoys the Lord’s Love, O my friend; I fall at the feet of the Guru, the True Guru. || 5 || 1 || 9 || Saturday, 30th Assu (Samvat 548 Nanakshahi) 15th October, 2016 (Page 564)