ਪੰਜਾਬੀ ਵਿਆਖਿਆ:
ਸੂਹੀ ਮਹਲਾ ੫ ॥
ਹੇ ਰੱਖਿਆ ਕਰਨ ਦੇ ਸਮਰਥ ਪ੍ਰਭੂ! ਮੇਰੀ ਰੱਖਿਆ ਕਰ । ਮੈਂ ਸਾਰੇ (ਆਸਰੇ) ਛੱਡ ਕੇ ਗੁਰੂ ਦੀ ਸਰਨ ਆ ਪਿਆ ਹਾਂ
। ਹੇ ਪ੍ਰਭੂ! ਇਹਨਾਂ ਜੀਵਾਂ ਵਿਚਾਰਿਆਂ ਦੀ ਕੀਹ ਪਾਂਇਆਂ ਹੈ? ਤੂੰ ਜਿਸ ਕੰਮ ਵਿਚ ਅਸਾਂ ਜੀਵਾਂ ਨੂੰ ਲਾ ਦੇਂਦਾ ਹੈਂ,
ਅਸੀ ਉਸ ਕੰਮ ਵਿਚ ਲੱਗ ਪੈਂਦੇ ਹਾਂ ।੧। ਹੇ ਮੇਰੇ ਰਾਮ ਜੀ! ਹੇ ਮੇਰੇ ਪ੍ਰਭੂ! ਤੂੰ (ਮੇਰੇ) ਦਿਲ ਦੀ ਜਾਣਨ ਵਾਲਾ ਹੈਂ ।
ਹੇ ਦਇਆ ਦੇ ਘਰ ਗੁਰਦੇਵ! ਹੇ ਸੁਆਮੀ! ਮੇਹਰ ਕਰ, ਮੈਂ ਸਦਾ ਤੇਰੇ ਗੁਣ ਗਾਂਦਾ ਰਹਾਂ ।੧।ਰਹਾਉ। ਹੇ ਭਾਈ!
ਅੱਠੇ ਪਹਰ ਆਪਣੇ ਮਾਲਕ-ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਗੁਰੂ ਦੀ ਕਿਰਪਾ ਨਾਲ ਸੰਸਾਰਸਮੁੰਦਰ
ਤੋਂ ਪਾਰ ਲੰਘ ਜਾਈਦਾ ਹੈ । ਹੇ ਭਾਈ! ਆਪਾ-ਭਾਵ ਛੱਡ ਕੇ ਗੁਰੂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ
ਹੈ, ਇਸ ਤਰ੍ਹਾਂ ਦੁਨੀਆ ਦੀ ਕਿਰਤ-ਕਾਰ ਕਰਦਿਆਂ ਹੀ ਨਿਰਮੋਹ ਹੋ ਜਾਈਦਾ ਹੈ ।੨। ਹੇ ਭਾਈ! ਜੇਹੜਾ ਮਨੁੱਖ
ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ ਜਪਦਾ ਹੈ, ਜਗਤ ਵਿਚ ਉਸ ਦਾ ਜੀਵਨ ਕਾਮਯਾਬ ਹੋ ਜਾਂਦਾ ਹੈ
। ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਆਪ ਹੀ ਕਿਰਪਾ ਕਰਦਾ ਹੈ, ਉਸ ਦੀਆਂ ਸਾਰੀਆਂ ਮੁਰਾਦਾਂ ਪੂਰੀਆਂ ਹੋ
ਜਾਂਦੀਆਂ ਹਨ ।੩। ਹੇ ਨਾਨਕ! (ਆਖ—) ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਕ੍ਰਿਪਾਲ! ਹੇ ਮਾਲਕ-ਪ੍ਰਭੂ! ਹੇ
ਦਇਆ ਦੇ ਸੋਮੇ! ਮੈਂ ਤੇਰੀ ਸਰਨ ਆਇਆ ਹਾਂ! ਮੇਹਰ ਕਰ, ਮੈਨੂੰ ਆਪਣਾ ਨਾਮ ਬਖ਼ਸ਼, ਗੁਰੂ ਦੇ ਚਰਨਾਂ ਦੀ ਧੂੜ
ਦੇਹ ।੪।੧੧।੫੮।

English Translation : SOOHEE, FIFTH MEHL: Renouncing everything, I have come to the Guru’s Sanctuary; save me, O my Savior Lord! Whatever You link me to, to that I am linked; what can this poor creature do? || 1 || O my Dear Lord God, You are the Inner-knower, the Searcher of hearts. Be Merciful to me, O Divine, Compassionate Guru, that I may constantly sing the Glorious Praises of my Lord and Master. || 1 || Pause || Twenty-four hours a day, I meditate on my God; by Guru’s Grace, I cross over the terrifying world-ocean. Renouncing self-conceit, I have become the dust of all men’s feet; in this way, I die, while I am still alive. || 2 || How fruitful is the life of that being in this world, who chants the Name in the Saadh Sangat, the Company of the Holy. All desires are fulfilled, for the one who is blessed with God’s Kindness and Mercy. || 3 || O Merciful to the meek, Kind and Compassionate Lord God, I seek Your Sanctuary. Take pity upon me, and bless me with Your Name. Nanak is the dust of the feet of the Holy. || 4 || 11 || 58 ||

Sunday, 1st Katak (Samvat 548 Nanakshahi) 16th October, 2016 (Page: 750)