Today’s Hukamnama..

ਬਿਲਾਵਲੁ ਮਹਲਾ ੫ ਛੰਤ
ੴ ਸਤਿਗੁਰ ਪ੍ਰਸਾਦਿ ॥
ਹੇ ਸਹੇਲੀਏ! ਆਓ (ਰਲ ਕੇ ਬੈਠੀਏ) ਹੇ ਸਹੇਲੀਏ! ਆਓ ਪ੍ਰਭੂ ਦੀ ਰਜ਼ਾ ਵਿਚ ਤੁਰੀਏ, ਅਤੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਦਾ ਗੀਤ
ਗਾਵੀਏ । ਹੇ ਸਹੇਲੀਏ! (ਆਪਣੇ ਅੰਦਰੋਂ) ਅਹੰਕਾਰ ਦੂਰ ਕਰ (ਆਪਣੇ ਅੰਦਰੋਂ) ਅਹੰਕਾਰ ਦੂਰ ਕਰ, ਸ਼ਾਇਦ (ਇਸ ਤਰ੍ਹਾਂ) ਅਸੀ ਆਪਣੇ
ਪ੍ਰੀਤਮ ਪ੍ਰਭੂ-ਪਤੀ ਨੂੰ ਚੰਗੀਆਂ ਲੱਗ ਸਕੀਏ । ਹੇ ਸਹੇਲੀਏ! (ਆਪਣੇ ਅੰਦਰੋਂ) ਅਹੰਕਾਰ ਦੂਰ ਕਰ, ਮੋਹ ਦੂਰ ਕਰ, ਮਾਇਆ ਦੇ ਪਿਆਰ
ਵਾਲਾ ਵਿਕਾਰ ਦੂਰ ਕਰ, ਸਿਰਫ਼ ਨਿਰਲੇਪ ਪ੍ਰਭੂ ਦੀ ਸਰਨ ਪਈ ਰਹੁ, ਸਾਰੇ ਪਾਪਾਂ ਦੇ ਨਾਸ ਕਰਨ ਵਾਲੇ ਦਇਆ ਦੇ ਸੋਮੇ ਪ੍ਰੀਤਮ ਪ੍ਰਭੂ ਦੇ
ਚਰਨਾਂ ਦੀ ਓਟ ਪਕੜੀ ਰੱਖ । ਨਾਨਕ ਬੇਨਤੀ ਕਰਦਾ ਹੈ—ਹੇ ਸਹੇਲੀਏ! (ਮੇਰੇ ਉੱਤੇ ਭੀ) ਮਿਹਰ ਕਰ, ਮੈਂ (ਪ੍ਰਭੂ ਦੇ) ਦਾਸਾਂ ਦੀ ਦਾਸੀ
ਬਣ ਕੇ (ਸਿਫ਼ਤਿ-ਸਾਲਾਹ ਵਲੋਂ) ਉਪਰਾਮਤਾ ਛੱਡ ਕੇ ਮੁੜ ਹੋਰ ਹੋਰ ਪਾਸੇ ਨਾਹ ਭਟਕਦਾ ਫਿਰਾਂ । (ਤੂੰ ਮਿਹਰ ਕਰੇਂ), ਤਦੋਂ ਹੀ ਮੈਂ (ਭੀ)
ਸਿਫ਼ਤਿ-ਸਾਲਾਹ ਦਾ ਗੀਤ ਗਾ ਸਕਾਂਗਾ ।੧।ਹੇ ਭਾਈ! ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਮੇਰੇ ਜੀਵਨ ਵਾਸਤੇ ਸਹਾਰਾ ਹੈ
ਜਿਵੇਂ ਅੰਨ੍ਹੇ ਨੂੰ ਡੰਗੋਰੀ ਦਾ ਸਹਾਰਾ ਹੁੰਦਾ ਹੈ, (ਕਿਉਂਕਿ) ਉਹ ਮਨ ਨੂੰ ਫਸਾਣ ਵਾਲੀ ਸੁੰਦਰੀ ਮਾਇਆ ਕਈ ਤਰੀਕਿਆਂ ਨਾਲ (ਜੀਵਾਂ ਨੂੰ)
ਤਾੜਦੀ ਰਹਿੰਦੀ ਹੈ (ਤੇ ਆਪਣੇ ਮੋਹ ਵਿਚ ਅੰਨ੍ਹਾ ਕਰ ਲੈਂਦੀ ਹੈ) । ਹੇ ਭਾਈ! ਕਈ ਰੰਗਾਂ ਵਾਲੀ ਅਤੇ ਮਨ ਨੂੰ ਮੋਹਣ ਵਾਲੀ ਚੰਚਲ
ਮਾਇਆ (ਜੀਵਾਂ ਨੂੰ) ਅਨੇਕਾਂ ਨਖ਼ਰੇ ਵਿਖਾਂਦੀ ਰਹਿੰਦੀ ਹੈ, ਢੀਠ ਬਣ ਕੇ (ਭਾਵ, ਮੁੜ ਮੁੜ ਆਪਣੇ ਹਾਵ-ਭਾਵ ਵਿਖਾ ਕੇ, ਆਖ਼ਰ ਜੀਵਾਂ ਦੇ)
ਮਨ ਵਿਚ ਪਿਆਰੀ ਲੱਗਣ ਲੱਗ ਪੈਂਦੀ ਹੈ, (ਇਸ ਮੋਹਣੀ ਮਾਇਆ ਦੇ ਅਸਰ ਹੇਠ ਪਰਮਾਤਮਾ ਦਾ) ਨਾਮ ਜਪਿਆ ਨਹੀਂ ਜਾ ਸਕਦਾ । ਹੇ
ਭਾਈ! ਗ੍ਰਿਹਸਤ ਵਿਚ (ਗ੍ਰਿਹਸਤੀਆਂ ਨੂੰ) ਜੰਗਲਾਂ ਵਿਚ (ਤਿਆਗੀਆਂ ਨੂੰ), ਤੀਰਥਾਂ ਦੇ ਕੰਢੇ (ਤੀਰਥ-ਇਸ਼ਨਾਨੀਆਂ ਨੂੰ), ਵਰਤ (ਰੱਖਣ
ਵਾਲਿਆਂ ਨੂੰ) ਦੇਵ-ਪੂਜਾ (ਕਰਨ ਵਾਲਿਆਂ ਨੂੰ), ਰਾਹਾਂ ਵਿਚ, ਪੱਤਣਾਂ ਤੇ (ਹਰ ਥਾਂ ਇਹ ਮਾਇਆ ਆਪਣੀ) ਤਾੜ ਵਿਚ ਰੱਖਦੀ ਹੈ ।
ਨਾਨਕ ਬੇਨਤੀ ਕਰਦਾ ਹੈ—(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ (ਇਸ ਮਾਇਆ ਦੀ ਤੱਕ ਤੋਂ ਬਚਣ ਲਈ) ਮੈਨੂੰ ਆਪਣਾ ਨਾਮ (ਦਾ ਸਹਾਰਾ
ਦੇਈ ਰੱਖ, ਜਿਵੇਂ) ਅੰਨ੍ਹੇ ਨੂੰ ਡੰਗੋਰੀ ਦਾ ਸਹਾਰਾ ਹੁੰਦਾ ਹੈ ।੨।ਹੇ ਪਿਆਰੇ ਖਸਮ-ਪ੍ਰਭੂ! ਜਿਵੇਂ ਹੋ ਸਕੇ, (ਇਸ ਮੋਹਣੀ ਮਾਇਆ ਦੇ ਪੰਜੇ
ਤੋਂ) ਮੈਨੂੰ ਨਿਮਾਣੇ ਨੂੰ (ਬਚਾ ਕੇ) ਰੱਖ । ਮੇਰੇ ਅੰਦਰ ਕੋਈ ਸਿਆਣਪ ਨਹੀਂ ਕਿ ਮੈਂ (ਕੁਝ) ਮੂੰਹੋਂ ਆਖ ਕੇ ਤੈਨੂੰ ਪ੍ਰਸੰਨ ਕਰ ਸਕਾਂ । ਹੇ
ਪਿਆਰੇ ਨਾਥ! ਮੈਂ ਚਤੁਰ ਨਹੀਂ, ਮੈਂ ਚੰਗੀ ਮਾਨਸਕ ਘਾੜਤ ਵਾਲੀ ਨਹੀਂ, ਮੈਂ ਸਿਆਣੀ ਨਹੀਂ, ਮੈਂ ਚੰਗੀ ਸੂਝ ਵਾਲੀ ਨਹੀਂ, ਮੈਂ ਗੁਣ-ਹੀਨ
ਵਿਚ (ਕੋਈ ਭੀ) ਗੁਣ ਨਹੀਂ । ਨਾਹ ਮੇਰਾ ਸੋਹਣਾ ਰੂਪ ਹੈ, ਨਾਹ (ਮੇਰੇ ਅੰਦਰ ਚੰਗੇ ਗੁਣਾਂ ਵਾਲੀ) ਸੁਗੰਧੀ ਹੈ ਨਾਹ ਮੇਰੇ ਬਾਂਕੇ ਨੈਣ ਹਨ—
ਜਿੱਥੇ ਤੇਰੀ ਰਜ਼ਾ ਹੈ ਉਥੇ ਹੀ ਮੈਨੂੰ (ਇਸ ਮੋਹਣੀ ਮਾਇਆ ਤੋਂ) ਬਚਾ ਲੈ । ਹੇ ਤਰਸ ਦੇ ਮਾਲਕ ਪ੍ਰਭੂ! (ਤੂੰ ਐਸਾ ਹੈਂ) ਜਿਸ ਦੀ ਸਾਰੇ ਜੀਵ
ਜੈ ਜੈਕਾਰ ਉਚਾਰਦੇ ਹਨ । ਤੂੰ ਕਿਹੋ ਜਿਹਾ ਹੈਂ—ਕਿਸੇ ਨੇ ਭੀ ਇਹ ਭੇਤ ਨਹੀਂ ਸਮਝਿਆ । ਨਾਨਕ ਬੇਨਤੀ ਕਰਦਾ ਹੈ—ਹੇ ਪ੍ਰਭੂ! (ਮੈਂ
ਤੇਰਾ) ਸੇਵਕ ਹਾਂ (ਮੈਨੂੰ ਆਪਣੀ) ਸੇਵਾ-ਭਗਤੀ (ਬਖ਼ਸ਼) ਜਿਵੇਂ ਹੋ ਸਕੇ, ਤਿਵੇਂ ਮੈਨੂੰ (ਇਸ ਮੋਹਣੀ ਮਾਇਆ ਤੋਂ) ਬਚਾਈ ਰੱਖ ।੩। ਹੇ
ਪ੍ਰਭੂ! ਮੈਂ ਮੱਛੀ (ਵਾਸਤੇ) ਤੂੰ (ਤੇਰਾ ਨਾਮ) ਪਾਣੀ ਹੈ, ਤੈਥੋਂ ਬਿਨਾ (ਤੇਰੀ ਯਾਦ ਤੋਂ ਬਿਨਾ) ਮੇਰਾ ਜੀਊਣ ਨਹੀਂ ਹੋ ਸਕਦਾ । ਹੇ ਪ੍ਰਭੂ! ਮੈਂ
ਪਪੀਹੇ (ਵਾਸਤੇ) ਤੂੰ (ਤੇਰਾ ਨਾਮ) ਵਰਖਾ ਦੀ ਬੂੰਦ ਹੈ, ਮੈਨੂੰ (ਤਦੋਂ) ਸ਼ਾਂਤੀ ਆਉਂਦੀ ਹੈ (ਜਦੋਂ ਨਾਮ-ਬੂੰਦ ਮੇਰੇ) ਮੂੰਹ ਵਿਚ ਪੈਂਦੀ ਹੈ ।
(ਜਿਵੇਂ ਵਰਖਾ ਦੀ ਬੂੰਦ ਪਪੀਹੇ ਦੇ ਮੂੰਹ ਵਿਚ ਪੈਂਦੀ ਹੈ ਤਾਂ ਉਹ ਬੂੰਦ ਉਸ ਦੀ ਪਿਆਸ ਦੂਰ ਕਰ ਦੇਂਦੀ ਹੈ, ਤਿਵੇਂ ਜਦੋਂ ਤੇਰਾ ਨਾਮ-ਬੂੰਦ
ਮੇਰੇ) ਮੂੰਹ ਵਿਚ ਪੈਂਦੀ ਹੈ ਤਾਂ ਉਹ (ਮੇਰੇ ਅੰਦਰੋਂ ਮਾਇਆ ਦੀ) ਤ੍ਰਿਸ਼ਨਾ ਦੂਰ ਕਰ ਦੇਂਦੀ ਹੈ । ਹੇ ਮੇਰੀ ਜਿੰਦ ਦੇ ਮਾਲਕ! ਹੇ ਮੇਰੇ ਹਿਰਦੇ ਦੇ
ਸਾਈਂ! ਹੇ ਮੇਰੇ ਪ੍ਰਾਣਾਂ ਦੇ ਨਾਥ! ਹੇ ਪਿਆਰੇ! ਪਿਆਰ-ਭਰੇ ਕੌਤਕ ਕਰ ਕੇ ਤੂੰ ਸਾਰੀ ਸ੍ਰਿਸ਼ਟੀ ਵਿਚ (ਵੱਸ ਰਿਹਾ ਹੈਂ । ਹੇ ਪਿਆਰੇ! ਮੈਨੂੰ)
ਮਿਲ, (ਤਾਕਿ) ਮੇਰੀ ਉੱਚੀ ਆਤਮਕ ਅਵਸਥਾ ਬਣ ਸਕੇ । ਹੇ ਪ੍ਰਭੂ! ਜਿਵੇਂ ਚਕਵੀ ਆਸ ਬਣਾਈ ਰੱਖਦੀ ਹੈ ਕਿ ਦਿਨ ਚੜ੍ਹ ਰਿਹਾ ਹੈ,
ਤਿਵੇਂ ਮੈਂ ਭੀ (ਤੇਰਾ ਮਿਲਾਪ ਹੀ) ਚਿਤਾਰਦੀ ਰਹਿੰਦੀ ਹਾਂ (ਤੇ, ਆਖਦੀ ਰਹਿੰਦੀ ਹਾਂ—) ਹੇ ਹਨੇਰੇ! (ਮਾਇਆ ਦੇ ਮੋਹ ਦੇ ਹਨੇਰੇ! ਮੇਰੇ
ਅੰਦਰੋਂ) ਦੂਰ ਹੋ ਜਾ । ਨਾਨਕ ਬੇਨਤੀ ਕਰਦਾ ਹੈ—ਹੇ ਪਿਆਰੇ (ਮੈਨੂੰ ਆਪਣੇ) ਨਾਲ ਮਿਲਾ ਲੈ, (ਮੈਂ) ਮੱਛੀ ਨੂੰ (ਤੇਰਾ ਨਾਮ-) ਪਾਣੀ ਭੁੱਲ
ਨਹੀਂ ਸਕਦਾ ।੪। ਹੇ ਸਹੇਲੀਏ! (ਮੇਰੇ ਹਿਰਦੇ-) ਘਰ ਵਿਚ ਮੇਰਾ (ਪ੍ਰਭੂ) ਪਤੀ ਆ ਵੱਸਿਆ ਹੈ, ਮੇਰੇ ਭਾਗ ਜਾਗ ਪਏ ਹਨ । (ਮੇਰੇ
ਇਸ ਸਰੀਰ-ਘਰ ਦੇ) ਦਰਵਾਜ਼ੇ (ਸਾਰੇ ਗਿਆਨ-ਇੰਦ੍ਰੇ) ਸੋਹਣੇ ਬਣ ਗਏ ਹਨ (ਭਾਵ, ਹੁਣ ਇਹ ਗਿਆਨ-ਇੰਦ੍ਰੇ ਵਿਕਾਰਾਂ ਵਲ ਖਿੱਚ ਨਹੀਂ
ਪਾਂਦੇ, ਮੇਰਾ) ਸਾਰਾ ਹਿਰਦੇ-ਜੂਹ ਆਤਮਕ ਜੀਵਨ ਵਾਲਾ ਹੋ ਗਿਆ ਹੈ । ਹੇ ਸਹੇਲੀਏ! ਆਤਮਕ ਜੀਵਨ ਨਾਲ ਭਰਪੂਰ ਅਤੇ ਸੁਖਾਂ ਦੀ
ਦਾਤਿ ਦੇਣ ਵਾਲਾ ਮਾਲਕ-ਪ੍ਰਭੂ (ਮੇਰੇ ਹਿਰਦੇ-ਘਰ ਵਿਚ ਆ ਵੱਸਿਆ ਹੈ, ਜਿਸ ਦਾ ਸਦਕਾ ਮੇਰੇ ਅੰਦਰ) ਆਨੰਦ ਬਣ ਗਏ ਹਨ, ਖ਼ੁਸ਼ੀਆਂ
ਹੋ ਗਈਆਂ ਹਨ, ਬਹੁਤ ਸੁਆਦ ਬਣ ਗਿਆ ਹੈ । ਹੇ ਸਹੇਲੀਏ! ਮੇਰਾ ਖਸਮ-ਪ੍ਰਭੂ ਹਰ ਵੇਲੇ ਨਵਾਂ ਹੈ ਜੁਆਨ ਹੈ (ਭਾਵ, ਉਸ ਦਾ ਪਿਆਰ
ਕਦੇ ਕਮਜ਼ੋਰ ਨਹੀਂ ਪੈਂਦਾ) । ਮੈਂ (ਆਪਣੀ) ਜੀਭ ਨਾਲ (ਉਸ ਦੇ) ਕਿਹੜੇ ਕਿਹੜੇ ਗੁਣ ਦੱਸਾਂ? ਨਾਨਕ ਬੇਨਤੀ ਕਰਦਾ ਹੈ—(ਹੇ ਸਹੇਲੀਏ!
ਖਸਮ-ਪ੍ਰਭੂ ਦੇ ਮੇਰੇ ਹਿਰਦੇ ਵਿਚ ਆ ਵੱਸਣ ਨਾਲ) ਮੇਰੀ ਹਿਰਦਾ-ਸੇਜ ਸਜ ਗਈ ਹੈ, (ਉਸ ਪ੍ਰਭੂ-ਪਤੀ ਦਾ) ਦਰਸਨ ਕਰ ਕੇ ਮੈਂ ਮਸਤ ਹੋ
ਰਹੀ ਹਾਂ (ਉਸ ਨੇ ਮੇਰੇ ਅੰਦਰੋਂ) ਹਰੇਕ ਸਹਿਮ ਤੇ ਦੁੱਖ ਦੂਰ ਕਰ ਦਿੱਤਾ ਹੈ । ਮੈਨੂੰ ਬੇਅੰਤ ਮਾਲਕ-ਪ੍ਰਭੂ ਮਿਲ ਪਿਆ ਹੈ, ਮੇਰੀ ਹਰੇਕ ਆਸ
ਪੂਰੀ ਹੋ ਗਈ ਹੈ ।੫।੩।

BILAAVAL, FIFTH MEHL, CHHANT:

ONE UNIVERSAL CREATOR GOD. BY THE GRACE OF THE TRUE GURU: Come, O my sisters, come, O my companions, and let us remain under the Lord’s control. Let’s sing the Songs of Bliss of our Husband Lord. Renounce your pride, O my companions, renounce your egotistical pride, O my sisters, so that you may become pleasing to your Beloved. Renounce pride, emotional attachment, corruption and duality, and serve the One Immaculate Lord. Hold tight to the Sanctuary of the Feet of the Merciful Lord, your Beloved, the Destroyer of all sins. Be the slave of His slaves, forsake sorrow and sadness, and do not bother with other devices. Prays Nanak, O Lord, please bless me with Your Mercy, that I may sing Your songs of bliss. || 1 || The Ambrosial Naam, the Name of my Beloved, is like a cane to a blind man. Maya seduces in so many ways, like a beautiful enticing woman. This enticer is so incredibly beautiful and clever; she entices with countless suggestive gestures. Maya is stubborn and persistent; she seems so sweet to the mind, and then he does not chant the Naam. At home, in the forest, on the banks of sacred rivers, fasting, worshipping, on the roads and on the shore, she is spying. Prays Nanak, please bless me with Your Kindness, Lord; I am blind, and Your Name is my cane. || 2 || I am helpless and masterless; You, O my Beloved, are my Lord and Master. As it pleases You, so do You protect me. I have no wisdom or cleverness; what face should I put on to please You? I am not clever, skillful or wise; I am worthless, without any virtue at all. I have no beauty or pleasing smell, no beautiful eyes. As it pleases You, please preserve me, O Lord. His victory is celebrated by all; how can I know the state of the Lord of Mercy? Prays Nanak, I am the servant of Your servants; as it pleases You, please preserve me. || 3 || I am the fish, and You are the water; without You, what can I do? I am the sparrow-hawk, and You are the rain-drop; when it falls into my mouth, I am satisfied. When it falls into my mouth, my thirst is quenched; You are the Lord of my soul, my heart, my breath of life. Touch me, and caress me, O Lord, You are in all; let me meet You, so that I may be emancipated. In my consciousness I remember You, and the darkness is dispelled, like the chakvi duck, which longs to see the dawn. Prays Nanak, O my Beloved, please unite me with Yourself; the fish never forgets the water. || 4 || Blessed, blessed is my destiny; my Husband Lord has come into my home. The gate of my mansion is so beautiful, and all my gardens are so green and alive. My peace-giving Lord and Master has rejuvenated me, and blessed me with great joy, bliss and love. My Young Husband Lord is eternally young, and His body is forever youthful; what tongue can I use to chant His Glorious Praises? My bed is beautiful; gazing upon Him, I am fascinated, and all my doubts and pains are dispelled. Prays Nanak, my hopes are fulfilled; my Lord and Master is unlimited. || 5 || 1 || 3 || Monday, 4th Assu (Samvat 548 Nanakshahi) 19th September, 2016 (Page: 847)