Today’s Hukamnama..

ਆਸਾ ਮਹਲਾ ੫ ॥
(ਹੇ ਭਾਈ! ਵੇਖੋ ਅਜੇਹੇ ਬ੍ਰਾਹਮਣਾਂ ਦਾ ਹਾਲ! ਜਜਮਾਨ ਤਾਂ) ਉਹਨਾਂ ਨੂੰ ਦਾਨ ਦੇ ਕੇ ਉਹਨਾਂ ਦੀ ਪੂਜਾ-ਮਾਨਤਾ ਕਰਦੇ ਹਨ, ਪਰ ਉਹ
ਬ੍ਰਾਹਮਣ ਲੈਂਦੇ ਦੇਂਦੇ ਭੀ (ਸਭ ਕੁਝ ਹਾਸਲ ਕਰਦੇ ਹੋਏ ਭੀ) ਸਦਾ ਮੁੱਕਰੇ ਰਹਿੰਦੇ ਹਨ (ਕਦੇ ਆਪਣੇ ਜਜਮਾਨਾਂ ਦਾ ਧੰਨਵਾਦ ਤਕ ਨਹੀਂ
ਕਰਦੇ । ਸਗੋਂ ਦਾਨ ਲੈ ਕੇ ਭੀ ਇਹੀ ਜ਼ਾਹਰ ਕਰਦੇ ਹਨ ਕਿ ਅਸੀ ਜਜਮਾਨਾਂ ਦਾ ਪਰਲੋਕ ਸਵਾਰ ਰਹੇ ਹਾਂ) । ਪਰ, ਹੇ ਬ੍ਰਾਹਮਣ! (ਇਹ
ਚੇਤਾ ਰੱਖ) ਜਿਸ ਪ੍ਰਭੂ-ਦਰ ਤੇ (ਆਖ਼ਿਰ) ਤੂੰ ਪਹੁੰਚਣਾ ਹੈ ਉਸ ਦਰ ਤੇ ਤੂੰ ਹੀ (ਆਪਣੀਆਂ ਇਹਨਾਂ ਕਰਤੂਤਾਂ ਦੇ ਕਾਰਨ) ਪਛੁਤਾਵੇਂਗਾ
।੧।ਹੇ ਭਾਈ! ਇਹੋ ਜਿਹੇ ਬ੍ਰਾਹਮਣਾਂ ਨੂੰ (ਮਾਇਆ ਦੇ ਮੋਹ ਵਿਚ) ਡੁੱਬੇ ਹੋਏ ਜਾਣੋ ਜੇਹੜੇ ਨਿਦੋਸੇ ਬੰਦਿਆਂ ਨੂੰ ਭੀ ਨੁਕਸਾਨ ਅਪੜਾਨ
ਦੀਆਂ ਸੋਚਾਂ ਸੋਚਦੇ ਰਹਿੰਦੇ ਹਨ (ਉਚੀ ਜਾਤਿ ਦਾ ਹੋਣਾ, ਜਾਂ ਵੇਦ ਸ਼ਾਸਤ੍ਰ ਪੜ੍ਹੇ ਹੋਣਾ ਭੀ ਉਹਨਾਂ ਦੇ ਆਤਮਕ ਜੀਵਨ ਨੂੰ ਗ਼ਰਕ ਹੋਣੋਂ ਨਹੀਂ
ਬਚਾ ਸਕਦਾ, ਜੇ ਉਹ ਦੂਜਿਆਂ ਦਾ ਬੁਰਾ ਤੱਕਦੇ ਰਹਿੰਦੇ ਹਨ) ।੧।ਰਹਾਉ।ਹੇ ਭਾਈ! ਉਂਞ ਤਾਂ ਇਹ ਬ੍ਰਾਹਮਣ ਆਪਣੇ ਆਪ ਨੂੰ ਵੇਦ
ਆਦਿਕ ਧਰਮ-ਪੁਸਤਕਾਂ ਦੇ ਗਿਆਤਾ ਜ਼ਾਹਰ ਕਰਦੇ ਹਨ, ਪਰ ਇਹਨਾਂ ਦੇ ਮਨ ਵਿਚ ਲੋਭ (ਠਾਠਾਂ ਮਾਰ ਰਿਹਾ ਹੈ, ਇਹ ਲੋਭ ਨਾਲ)
ਹਲਕੇ ਹੋਏ ਫਿਰਦੇ ਹਨ । ਆਪਣੇ ਆਪ ਨੂੰ ਵਿਦਵਾਨ ਜ਼ਾਹਰ ਕਰਦੇ ਹੋਏ ਭੀ ਇਹ (ਦੂਜਿਆਂ ਦੀ) ਨਿੰਦਾ ਕਰਦੇ ਫਿਰਦੇ ਹਨ, ਆਪਣੇ
ਸਿਰ ਉਤੇ ਨਿੰਦਾ ਦਾ ਭਾਰ ਚੁੱਕੀ ਫਿਰਦੇ ਹਨ ।(ਹੇ ਭਾਈ!) ਮਾਇਆ (ਦੇ ਮੋਹ) ਦੇ ਹੱਥੋਂ ਆਪਣੇ ਆਤਮਕ ਜੀਵਨ ਦੀ ਰਾਸਿ-ਪੂੰਜੀ ਲੁਟਾ
ਬੈਠਾ ਇਹ ਬ੍ਰਾਹਮਣ ਪਰਮਾਤਮਾ ਨੂੰ ਚੇਤੇ ਨਹੀਂ ਕਰਦਾ (ਇਸ ਪਾਸੇ) ਧਿਆਨ ਨਹੀਂ ਦੇਂਦਾ । ਮਾਇਆ ਦੀ ਭਟਕਣਾ ਦੇ ਕਾਰਨ ਕੁਰਾਹੇ
ਪਿਆ ਹੋਇਆ ਬ੍ਰਾਹਮਣ ਕਈ ਪਾਸੀਂ ਖ਼ੁਆਰ ਹੁੰਦਾ ਫਿਰਦਾ ਹੈ ।੨।(ਹੇ ਭਾਈ!) ਅਜੇਹੇ ਬ੍ਰਾਹਮਣਾਂ ਦੇ ਆਪਣੇ ਅੰਦਰ ਤਾਂ ਮਾਇਆ ਘੇਰ
ਕੇ ਡੇਰਾ ਪਾਈ ਬੈਠੀ ਹੈ ਪਰ ਬਾਹਰ (ਲੋਕਾਂ ਨੂੰ ਪਤਿਆਉਣ ਵਾਸਤੇ, ਆਪਣੇ ਆਪ ਨੂੰ ਲੋਕਾਂ ਦਾ ਧਾਰਮਿਕ ਆਗੂ ਜ਼ਾਹਰ ਕਰਨ ਵਾਸਤੇ)
ਕਈ (ਧਾਰਮਿਕ) ਭੇਖ ਕਰਦੇ ਹਨ ।(ਹੇ ਭਾਈ! ਜੇਹੜਾ ਬ੍ਰਾਹਮਣ) ਹੋਰਨਾਂ ਨੂੰ ਤਾਂ (ਧਰਮ ਦਾ) ਉੱਪਦੇਸ ਕਰਦਾ ਹੈ, ਪਰ ਆਪ (ਉਸ
ਧਰਮ ਨੂੰ) ਨਹੀਂ ਸਮਝਦਾ, ਅਜੇਹਾ ਬ੍ਰਾਹਮਣ (ਲੋਕ ਪਰਲੋਕ) ਕਿਤੇ ਭੀ ਕਾਮਯਾਬ ਨਹੀਂ ਹੁੰਦਾ ।੩।ਹੇ ਨਾਨਕ! (ਅਜੇਹੇ ਬ੍ਰਾਹਮਣ ਨੂੰ
ਆਖ—) ਹੇ ਮੂਰਖ ਬ੍ਰਾਹਮਣ! ਪਰਮਾਤਮਾ ਨੂੰ (ਆਪਣੇ ਹਿਰਦੇ ਵਿਚ) ਯਾਦ ਕਰਿਆ ਕਰ, ਉਹ ਪਰਮਾਤਮਾ (ਤੇਰੇ ਸਾਰੇ ਕੰਮ) ਵੇਖਦਾ
(ਤੇਰੀਆਂ ਸਾਰੀਆਂ ਗੱਲਾਂ) ਸੁਣਦਾ (ਸਦਾ) ਤੇਰੇ ਨਾਲ ਰਹਿੰਦਾ ਹੈ । ਜੇ ਤੇਰੇ ਭਾਗ ਜਾਗਣ ਤਾਂ (ਆਪਣੀ ਉੱਚੀ ਜਾਤਿ ਤੇ ਵਿੱਦਵਤਾ ਦਾ)
ਮਾਣ ਛੱਡ ਕੇ ਗੁਰੂ ਦੀ ਸਰਨ ਪਉ ।੪।੮।

AASAA, FIFTH MEHL:

They give you donations and worship you. You take from them, and then deny that they have given anything to you. That door, through which you must ultimately go, O Brahmin — at that door, you will come to regret and repent. || 1 || Such Brahmins shall drown, O Siblings of Destiny; they think of doing evil to the innocent. || 1 || Pause || Within them is greed, and they wander around like mad dogs. They slander others and carry loads of sin upon their heads. Intoxicated by Maya, they do not think of the Lord. Deluded by doubt, they wander off on many paths. || 2 || Outwardly, they wear various religious robes, but within, they are enveloped by poison. They instruct others, but do not understand themselves. Such Brahmins will never be emancipated. || 3 || O foolish Brahmin, reflect upon God. He watches and hears, and is always with you. Says Nanak, if this is your destiny, renounce your pride, and grasp the Guru’s Feet. || 4 || 8 ||

Tuesday, 8th Bhaadon (Samvat 548 Nanakshahi) 23rd August, 2016 (Page: 372)