Today’s Hukamnama..

ਸੂਹੀ ਮਹਲਾ ੫ ॥
(ਹੇ ਸਖੀ!) ਉਸ ਖਸਮ-ਪ੍ਰਭੂ ਨੇ ਗੁਰੂ ਦੀ ਰਾਹੀਂ (ਮੇਰਾ) ਸਰੀਰ-ਘਰ (ਮੇਰੇ) ਵੱਸ ਵਿਚ ਕਰ ਦਿੱਤਾ ਹੈ (ਹੁਣ) ਮੈਂ (ਉਸ ਦੀ
ਕਿਰਪਾ ਨਾਲ ਇਸ) ਘਰ ਦੀ ਮਾਲਕਾ ਬਣ ਗਈ ਹਾਂ । ਉਸ ਖਸਮ ਨੇ ਦਸਾਂ ਹੀ ਇੰਦ੍ਰਿਆਂ ਨੂੰ ਮੇਰੀਆਂ ਦਾਸੀਆਂ ਬਣਾ ਦਿੱਤਾ
ਹੈ । (ਉੱਚੇ ਆਤਮਕ ਗੁਣਾਂ ਦਾ) ਮੈਂ ਆਪਣੇ ਸਰੀਰ-ਘਰ ਦਾ ਸਾਰਾ ਸਾਮਾਨ ਜੋੜ ਕੇ (ਸਜਾ ਕੇ) ਰੱਖ ਦਿੱਤਾ ਹੈ । ਹੁਣ ਮੈਂ
ਪ੍ਰਭੂ-ਪਤੀ ਦੇ ਦਰਸਨ ਦੀ ਆਸ ਤੇ ਤਾਂਘ ਵਿਚ ਉਸ ਦੀ ਉਡੀਕ ਕਰ ਰਹੀ ਹਾਂ ।੧। (ਹੇ ਸਖੀ!) ਸੁਚੱਜੇ, ਦਇਆਵਾਨ,
ਪ੍ਰਭੂ-ਕੰਤ ਦੇ ਮੈਂ ਕੇਹੜੇ ਕੇਹੜੇ ਗੁਣ ਦੱਸਾਂ? ।੧।ਰਹਾਉ। (ਹੇ ਸਖੀ! ਖਸਮ-ਪ੍ਰਭੂ ਦੀ ਕਿਰਪਾ ਨਾਲ ਹੀ) ਸੁੱਚੇ ਆਚਰਨ ਨੂੰ ਮੈਂ
(ਆਪਣੇ ਜੀਵਨ ਦਾ) ਸਿੰਗਾਰ ਬਣਾ ਲਿਆ ਹੈ, ਉਸ ਦੇ ਡਰ-ਅਦਬ (ਦਾ) ਮੈਂ (ਅੱਖਾਂ ਵਿਚ) ਸੁਰਮਾ ਪਾ ਲਿਆ ਹੈ । (ਉਸ
ਦੀ ਮੇਹਰ ਨਾਲ ਹੀ) ਆਤਮਕ ਜੀਵਨ ਦੇਣ ਵਾਲਾ ਨਾਮ-ਪਾਨ ਮੈਂ ਮੂੰਹ ਨਾਲ ਖਾਧਾ ਹੈ । ਹੇ ਸਖੀ! ਜਦੋਂ ਪ੍ਰਭੂ-ਪਤੀ ਹਿਰਦੇਘਰ
ਵਿਚ ਆ ਵੱਸਦਾ ਹੈ, ਤਦੋਂ ਜੀਵ-ਇਸਤ੍ਰੀ ਸਾਰੇ ਸੁਖ ਹਾਸਲ ਕਰ ਲੈਂਦੀ ਹੈ, ਉਸ ਦੇ ਕੰਗਣ, ਕੱਪੜੇ, ਗਹਿਣੇ ਸੋਹਣੇ ਲੱਗਣ
ਲੱਗ ਪੈਂਦੇ ਹਨ (ਸਾਰੇ ਧਾਰਮਿਕ ਉੱਦਮ ਸਫਲ ਹੋ ਜਾਂਦੇ ਹਨ) ।੨। ਹੇ ਸਖੀ! ਗੁਰੂ ਨੇ (ਜਿਸ ਜੀਵ-ਇਸਤ੍ਰੀ ਦੀ) ਭਟਕਣਾ
ਦੂਰ ਕਰ ਦਿੱਤੀ, ਉਸ ਨੇ ਪ੍ਰਭੂ-ਪਤੀ ਨੂੰ ਆਪਣੇ ਵੱਸ ਵਿਚ ਕਰ ਲਿਆ, ਗੁਣਾਂ ਦੇ ਟੂਣੇ ਬਣਾ ਕੇ ਉਸ ਨੇ ਪ੍ਰਭੂ-ਪਤੀ ਨੂੰ ਖ਼ੁਸ਼ ਕਰ
ਲਿਆ । (ਹੇ ਸਖੀ! ਉਸ ਖਸਮ-ਪ੍ਰਭੂ ਦੀ ਕਿਰਪਾ ਨਾਲ ਹੀ) ਮੇਰਾ ਹਿਰਦਾ-ਘਰ ਸਭ (ਵਾਸਨਾਵਾਂ) ਤੋਂ ਉੱਚਾ ਹੋ ਗਿਆ ਹੈ ।
ਹੋਰ ਸਾਰੀਆਂ ਇਸਤ੍ਰੀਆਂ ਨੂੰ ਛੱਡ ਕੇ ਉਹ ਪ੍ਰੀਤਮ ਮੇਰਾ ਪਿਆਰਾ ਬਣ ਗਿਆ ਹੈ ।੩। ਹੇ ਸਖੀ! (ਉਸ ਕੰਤ ਦੀ ਕਿਰਪਾ ਨਾਲ
ਮੇਰੇ ਅੰਦਰ ਆਤਮਕ ਜੀਵਨ ਦਾ) ਸੂਰਜ ਚੜ੍ਹ ਪਿਆ ਹੈ, (ਆਤਮਕ ਜੀਵਨ ਦੀ) ਜੋਤਿ ਜਗ ਪਈ ਹੈ । ਬੇਅੰਤ ਪ੍ਰਭੂ ਦੀ
ਸਰਧਾ ਦੀ ਸੇਜ ਮੈਂ ਵਿਛਾ ਦਿੱਤੀ ਹੈ (ਮੇਰੇ ਹਿਰਦੇ ਵਿਚ ਪ੍ਰਭੂ ਵਾਸਤੇ ਪੂਰੀ ਸਰਧਾ ਬਣ ਗਈ ਹੈ), (ਹੁਣ ਆਪਣੀ ਮੇਹਰ ਨਾਲ
ਹੀ) ਉਹ ਨਿੱਤ ਨਵੇਂ ਪਿਆਰ ਵਾਲਾ ਪ੍ਰੀਤਮ ਮੇਰੇ ਹਿਰਦੇ ਦੀ ਸੇਜ ਉਤੇ ਆ ਬੈਠਾ ਹੈ । ਹੇ ਦਾਸ ਨਾਨਕ! (ਆਖ—) ਪ੍ਰਭੂਪਤੀ
ਨੂੰ ਮਿਲ ਕੇ ਜੀਵ-ਇਸਤ੍ਰੀ ਆਤਮਕ ਆਨੰਦ ਮਾਣਦੀ ਹੈ ।੪।੪।

SOOHEE, FIFTH MEHL:

The Giver has put this household of my being under my own control. I am now the mistress of the Lord’s Home. My Husband Lord has made the ten senses and organs of actions my slaves. I have gathered together all the faculties and facilities of this house. I am thirsty with desire and longing for my Husband Lord. || 1 || What Glorious Virtues of my Beloved Husband Lord should I describe? He is All-knowing, totally beautiful and merciful; He is the Destroyer of ego. || 1 || Pause || I am adorned with Truth, and I have applied the mascara of the Fear of God to my eyes. I have chewed the betel-leaf of the Ambrosial Naam, the Name of the Lord. My bracelets, robes and ornaments beautifully adorn me. The soul-bride becomes totally happy, when her Husband Lord comes to her home. || 2 || By the charms of virtue, I have enticed and fascinated my Husband Lord. He is under my power — the Guru has dispelled my doubts. My mansion is lofty and elevated. Renouncing all other brides, my Beloved has become my lover. || 3 || The sun has risen, and its light shines brightly. I have prepared my bed with infinite care and faith. My Darling Beloved is new and fresh; He has come to my bed to enjoy me. O Servant Nanak, my Husband Lord has come; the soul-bride has found peace. || 4 || 4 ||

Thursday,13th Saawan (Samvat 548 Nanakshahi) 28th July, 2016 (Page: 737)