Today’s Hukamnama..

ਗੋਂਡ ਮਹਲਾ ੫ ॥
(ਹੇ ਭਾਈ! ਕਰਮ ਕਾਂਡੀ ਲੋਕ ਦੇਵੀ ਦੇਵਤਿਆਂ ਦੀ ਪੂਜਾ ਕਰਦੇ ਹਨ, ਉਹਨਾਂ ਦੇ ਅੱਗੇ ਧੂਪ ਧੁਖਾਂਦੇ ਹਨ ਅਤੇ ਦੀਵੇ ਬਾਲਦੇ ਹਨ,
ਪਰ) ਜਿਸ ਮਨੁੱਖ ਉਤੇ ਵੱਡੀ ਕਿਸਮਤ ਨਾਲ ਗੁਰੂ ਮੇਹਰਬਾਨ ਹੋ ਪਏ, ਉਹ (ਧੂਪ ਦੀਪ ਆਦਿਕ ਵਾਲੀ) ਸਾਰੀ ਕ੍ਰਿਆ ਛੱਡ ਕੇ
ਪ੍ਰਭੂ ਦਾ ਆਸਰਾ ਲੈਂਦਾ ਹੈ, ਪਰਮਾਤਮਾ ਦੇ ਦਰ ਤੇ ਹਰ ਵੇਲੇ ਸਿਰ ਨਿਵਾਣਾ, ਪਰਮਾਤਮਾ ਦੀ ਭਗਤੀ ਕਰਨੀ ਹੀ ਉਸ ਮਨੁੱਖ
ਵਾਸਤੇ ‘ਧੂਪ ਦੀਪ’ ਦੀ ਕ੍ਰਿਆ ਹੈ ।੧।ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ
ਅਤੇ ਧਨ ਹੈ, ਉਸ ਦੀ ਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ ।੧।ਰਹਾਉ।ਹੇ ਭਾਈ! ਪਰਮਾਤਮਾ
ਮੇਹਰ ਕਰ ਕੇ ਆਪਣੇ ਸੇਵਕਾਂ ਨੂੰ ਆਪਣੀ ਭਗਤੀ ਵਿਚ ਜੋੜਦਾ ਹੈ, ਉਹਨਾਂ ਦੇ ਜਨਮ ਤੋਂ ਲੈ ਕੇ ਮਰਨ ਤਕ ਦੇ ਸਾਰੇ ਦੁੱਖ ਮਿਟਾ
ਕੇ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ । ਸਰਬ-ਵਿਆਪਕ ਬਖ਼ਸ਼ੰਦ ਪਰਮਾਤਮਾ ਦੇ ਗੁਣ ਗਾਂਦਿਆਂ ਦੇ ਅੰਦਰ
ਆਨੰਦ ਬਣਿਆ ਰਹਿ ੰਦਾ ਹੈ ।੨।ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ,
ਇਹੀ ਹੈ ਧਾਰਮਿਕ ਕਰਮ ਅਤੇ ਇਹੀ ਹੈ ਅਸਲ ਗਿਆਨ । ਹੇ ਭਾਈ! ਸਭ ਦੇ ਦਿਲ ਦੀ ਜਾਣਨ ਵਾਲੇ ਅਤੇ ਜਗਤ ਦੇ ਪੈਦਾ
ਕਰਨ ਵਾਲੇ ਪਰਮਾਤਮਾ ਦੇ ਚਰਨਾਂ ਨੂੰ ਜਹਾਜ਼ ਬਣਾ ਕੇ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ ।੩।ਹੇ ਭਾਈ! ਪ੍ਰਭੂ ਆਪਣੀ
ਮੇਹਰ ਕਰ ਕੇ ਜਿਨ੍ਹਾਂ ਦੀ ਰੱਖਿਆ ਕਰਦਾ ਹੈ, (ਕਾਮਾਦਿਕ) ਪੰਜੇ ਡਰਾਉਣੇ ਵੈਰੀ ਉਹਨਾਂ ਤੋਂ ਪਰੇ ਭੱਜ ਜਾਂਦੇ ਹਨ । ਹੇ ਨਾਨਕ!
ਜਿਸ ਭੀ ਮਨੁੱਖ ਦਾ ਪੱਖ ਪਰਮਾਤਮਾ ਨੇ ਕੀਤਾ ਹੈ, ਉਹ ਮਨੁੱਖ (ਵਿਕਾਰਾਂ ਦੇ) ਜੂਏ ਵਿਚ ਆਪਣਾ ਜੀਵਨ ਕਦੇ ਭੀ ਨਹੀਂ ਗਵਾਂਦਾ
।੪।੧੨।੧੪।

GOND, FIFTH MEHL:

My incense and lamps are my service to the Lord. Time and time again, I humbly bow to the Creator. I have renounced everything, and grasped the Sanctuary of God. By great good fortune, the Guru has become pleased and satisfied with me. || 1 || Twenty-four hours a day, I sing of the Lord of the Universe. My body and wealth belong to God; my soul belongs to God. || 1 || Pause || Chanting the Glorious Praises of the Lord, I am in bliss. The Supreme Lord God is the Perfect Forgiver. Granting His Mercy, He has linked His humble servants to His service. He has rid me of the pains of birth and death, and merged me with Himself. || 2 || This is the essence of karma, righteous conduct and spiritual wisdom, to chant the Lord’s Name in the Saadh Sangat, the Company of the Holy. God’s Feet are the boat to cross over the world-ocean. God, the Inner-knower, is the Cause of causes. || 3 || Showering His Mercy, He Himself has saved me. The five hideous demons have run away. Do not lose your life in the gamble. The Creator Lord has taken Nanak’s side. || 4 || 12 || 14 ||

Tuesday, 15th Assaar (Samvat 548 Nanakshahi) 28th June, 2016 (Page: 866)