Today’s Hukamnama..

ਰਾਮਕਲੀ ਮਹਲਾ ੩ ਅਨੰਦੁ
ੴ ਸਤਿਗੁਰ ਪ੍ਰਸਾਦਿ ॥
(ਸਤਿਗੁਰੂ ਦਾ) ਇਹ ਸੋਹਣਾ ਸ਼ਬਦ (ਆਤਮਕ) ਆਨੰਦ ਦੇਣ ਵਾਲਾ ਗੀਤ ਹੈ, (ਯਕੀਨ ਜਾਣੋ ਕਿ) ਸਤਿਗੁਰੂ ਨੇ ਜੇਹੜਾ
ਸੋਹਣਾ ਸ਼ਬਦ ਸੁਣਾਇਆ ਹੈ ਉਹ ਸਦਾ ਆਤਮਕ ਆਨੰਦ ਦੇਣ ਵਾਲਾ ਹੈ । ਪਰ ਇਹ ਗੁਰ-ਸ਼ਬਦ ਉਹਨਾਂ ਦੇ ਮਨ
ਵਿਚ ਵੱਸਦਾ ਹੈ ਜਿਨ੍ਹਾਂ ਦੇ ਮੱਥੇ ਤੇ ਧੁਰੋਂ ਲਿਖਿਆ ਲੇਖ ਉੱਘੜਦਾ ਹੈ ।ਬਥੇਰੇ ਅਨੇਕਾਂ ਐਸੇ ਬੰਦੇ ਫਿਰਦੇ ਹਨ (ਜਿਨ੍ਹਾਂ ਦੇ
ਮਨ ਵਿਚ ਗੁਰ-ਸ਼ਬਦ ਤਾਂ ਨਹੀਂ ਵੱਸਿਆ, ਪਰ ਗਿਆਨ ਦੀਆਂ) ਗੱਲਾਂ ਕਰਦੇ ਹਨ । ਨਿਰੀਆਂ ਗੱਲਾਂ ਨਾਲ ਆਤਮਕ
ਆਨੰਦ ਕਿਸੇ ਨੂੰ ਨਹੀਂ ਮਿਲਿਆ । ਨਾਨਕ ਆਖਦਾ ਹੈ—ਸਤਿਗੁਰੂ ਦਾ ਸੁਣਾਇਆ ਹੋਇਆ ਸ਼ਬਦ ਹੀ ਆਤਮਕ
ਆਨੰਦ-ਦਾਤਾ ਹੈ ।੧੬। (ਗੁਰ ਸ਼ਬਦ ਦਾ ਸਦਕਾ) ਜਿਨ੍ਹਾਂ ਬੰਦਿਆਂ ਨੇ ਪਰਮਾਤਮਾ ਦਾ ਨਾਮ ਸਿਮਰਿਆ (ਉਹਨਾਂ ਦੇ
ਅੰਦਰ ਐਸਾ ਆਨੰਦ ਪੈਦਾ ਹੋਇਆ ਕਿ ਮਾਇਆ ਵਾਲੇ ਰਸਾਂ ਦੀ ਉਹਨਾਂ ਨੂੰ ਖਿੱਚ ਹੀ ਨਾਹ ਰਹੀ, ਤੇ) ਉਹ ਬੰਦੇ
ਪਵਿਤ੍ਰ ਜੀਵਨ ਵਾਲੇ ਬਣ ਗਏ । ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਜਿਨ੍ਹਾਂ ਨੇ ਹਰੀ ਦਾ ਨਾਮ ਸਿਮਰਿਆ ਉਹ ਸੁੱਧ ਆਚਰਨ
ਵਾਲੇ ਹੋ ਗਏ! (ਉਹਨਾਂ ਦੀ ਲਾਗ ਨਾਲ) ਉਹਨਾਂ ਦੇ ਮਾਤਾ ਪਿਤਾ ਪਰਵਾਰ ਦੇ ਜੀਵ ਪਵਿਤ੍ਰ ਜੀਵਨ ਵਾਲੇ ਬਣੇ, ਜਿਨ੍ਹਾਂ
ਜਿਨ੍ਹਾਂ ਨੇ ਉਹਨਾਂ ਦੀ ਸੰਗਤਿ ਕੀਤੀ ਉਹ ਸਾਰੇ ਪਵਿਤ੍ਰ ਹੋ ਗਏ । ਹਰੀ-ਨਾਮ (ਇਕ ਐਸਾ ਆਨੰਦ ਦਾ ਸੋਮਾ ਹੈ ਕਿ
ਇਸ ਨੂੰ) ਜਪਣ ਵਾਲੇ ਭੀ ਪਵਿਤ੍ਰ ਤੇ ਸੁਣਨ ਵਾਲੇ ਭੀ ਪਵਿਤ੍ਰ ਹੋ ਜਾਂਦੇ ਹਨ, ਜੇਹੜੇ ਇਸ ਨੂੰ ਮਨ ਵਿਚ ਵਸਾਂਦੇ ਹਨ
ਉਹ ਭੀ ਪਵਿਤ੍ਰ ਹੋ ਜਾਂਦੇ ਹਨ । ਨਾਨਕ ਆਖਦਾ ਹੈ—ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਸਰਨ ਪੈ ਕੇ ਹਰੀ-ਨਾਮ ਸਿਮਰਿਆ
ਹੈ ਉਹ ਸੁੱਧ ਆਚਰਨ ਵਾਲੇ ਹੋ ਗਏ ਹਨ ।੧੭। ਮਾਇਆ ਦੇ ਮੋਹ ਵਿਚ ਫਸੇ ਰਿਹਾਂ ਮਨ ਵਿਚ ਸਦਾ ਤੌਖ਼ਲਾ-ਸਹਿਮ
ਬਣਿਆ ਰਹਿੰਦਾ ਹੈ, (ਇਹ) ਤੌਖ਼ਲਾ-ਸਹਿਮ ਆਤਮਕ ਆਨੰਦ ਤੋਂ ਬਿਨਾ ਦੂਰ ਨਹੀਂ ਹੁੰਦਾ, (ਤੇ,) ਆਤਮਕ ਆਨੰਦ
ਬਾਹਰੋਂ ਧਾਰਮਿਕ ਜਾਪਦੇ ਕਰਮ ਕੀਤਿਆਂ ਪੈਦਾ ਨਹੀਂ ਹੋ ਸਕਦਾ । ਅਨੇਕਾਂ ਬੰਦੇ (ਅਜੇਹੇ) ਕਰਮ ਕਰ ਕਰ ਕੇ ਹਾਰ
ਗਏ ਹਨ, ਪਰ ਮਨ ਦਾ ਤੌਖ਼ਲਾ-ਸਹਿਮ ਅਜੇਹੇ ਕਿਸੇ ਤਰੀਕੇ ਨਾਲ ਨਹੀਂ ਜਾਂਦਾ । (ਜਿਤਨਾ ਚਿਰ) ਮਨ ਸਹਿਮ ਵਿਚ
(ਹੈ ਉਤਨਾ ਚਿਰ) ਮੈਲਾ ਰਹਿੰਦਾ ਹੈ, ਮਨ ਦੀ ਇਹ ਮੈਲ ਕਿਸੇ (ਬਾਹਰਲੀ) ਜੁਗਤੀ ਨਾਲ ਨਹੀਂ ਧੁਪਦੀ ।(ਹੇ ਭਾਈ!)
ਗੁਰੂ ਦੇ ਸ਼ਬਦ ਵਿਚ ਜੁੜੋ, ਪਰਮਾਤਮਾ ਦੇ ਚਰਨਾਂ ਵਿਚ ਸਦਾ ਚਿੱਤ ਜੋੜੀ ਰੱਖੋ, (ਜੇ) ਮਨ (ਧੋਣਾ ਹੈ ਤਾਂ ਇਸ ਤਰ੍ਹਾਂ)
ਧੋਵੋ ।ਨਾਨਕ ਆਖਦਾ ਹੈ—ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਦੇ ਅੰਦਰ) ਆਤਮਕ ਆਨੰਦ ਪੈਦਾ ਹੁੰਦਾ ਹੈ, ਤੇ ਇਸ
ਤਰ੍ਹਾਂ ਮਨ ਦਾ ਤੌਖ਼ਲਾ-ਸਹਿਮ ਦੂਰ ਹੋ ਜਾਂਦਾ ਹੈ ।੧੮। (ਨਿਰੇ ਬਾਹਰੋਂ ਧਾਰਮਿਕ ਦਿੱਸਦੇ ਕਰਮ ਕਰਨ ਵਾਲੇ ਬੰਦੇ)
ਮਨ ਵਿਚ (ਵਿਕਾਰਾਂ ਨਾਲ) ਮੈਲੇ ਰਹਿੰਦੇ ਹਨ ਤੇ ਸਿਰਫ਼ ਵੇਖਣ ਨੂੰ ਹੀ ਪਵਿਤ੍ਰ ਜਾਪਦੇ ਹਨ । ਤੇ, ਜੇਹੜੇ ਬੰਦੇ ਬਾਹਰੋਂ
ਪਵਿਤ੍ਰ ਦਿੱਸਣ, ਉਂਞ ਮਨੋਂ ਵਿਕਾਰੀ ਹੋਣ, ਉਹਨਾਂ ਨੇ ਆਪਣਾ ਜੀਵਨ ਇਉਂ ਵਿਅਰਥ ਗਵਾ ਲਿਆ ਸਮਝੋ ਜਿਵੇਂ ਕੋਈ
ਜੁਆਰੀਆ ਜੂਏ ਵਿਚ ਧਨ ਹਾਰ ਆਉਂਦਾ ਹੈ । (ਉਹਨਾਂ ਨੂੰ ਅੰਦਰੋ-ਅੰਦਰ) ਮਾਇਆ ਦੀ ਤ੍ਰਿਸ਼ਨਾ ਦਾ ਭਾਰਾ ਰੋਗ
ਖਾਈ ਜਾਂਦਾ ਹੈ, (ਮਾਇਆ ਦੇ ਲਾਲਚ ਵਿਚ) ਮੌਤ ਨੂੰ ਉਹਨਾਂ ਭੁਲਾਇਆ ਹੁੰਦਾ ਹੈ । (ਲੋਕਾਂ ਦੀਆਂ ਨਜ਼ਰਾਂ ਵਿਚ
ਧਾਰਮਿਕ ਦਿੱਸਣ ਵਾਸਤੇ ਉਹ ਆਪਣੇ ਬਾਹਰੋਂ ਧਾਰਮਿਕ ਦਿੱਸਦੇ ਕਰਮਾਂ ਦੀ ਵਡਿਆਈ ਦੱਸਣ ਲਈ ਵੇਦ ਆਦਿਕ
ਧਰਮ-ਪੁਸਤਕਾਂ ਵਿਚੋਂ ਹਵਾਲੇ ਦੇਂਦੇ ਹਨ, ਪਰ) ਵੇਦ ਆਦਿਕ ਧਰਮ-ਪੁਸਤਕਾਂ ਵਿਚ ਜੋ ਪ੍ਰਭੂ ਦਾ ਨਾਮ ਜਪਣ ਦਾ
ਉੱਤਮ ਉਪਦੇਸ਼ ਹੈ ਉਸ ਵਲ ਉਹ ਧਿਆਨ ਨਹੀਂ ਕਰਦੇ, ਤੇ ਭੂਤਾਂ ਵਾਂਗ ਹੀ ਜਗਤ ਵਿਚ ਵਿਚਰਦੇ ਹਨ (ਜੀਵਨ-ਤਾਲ
ਤੋਂ ਖੁੰਝੇ ਰਹਿੰਦੇ ਹਨ) । ਨਾਨਕ ਆਖਦਾ ਹੈ—ਜਿਨ੍ਹਾਂ ਨੇ ਪਰਮਾਤਮਾ ਦਾ ਨਾਮ (-ਸਿਮਰਨ) ਛੱਡਿਆ ਹੋਇਆ ਹੈ, ਤੇ
ਜੋ ਮਾਇਆ ਦੇ ਮੋਹ ਵਿਚ ਫਸੇ ਹੋਏ ਹਨ, ਉਹਨਾਂ ਆਪਣੀ ਜੀਵਨ-ਖੇਡ ਜੂਏ ਵਿਚ ਹਾਰ ਲਈ ਸਮਝੋ ।੧੯ ਜੋ ਬੰਦੇ
(ਆਚਰਨ-ਉਸਾਰੀ ਦੀ) ਉਹ ਕਮਾਈ ਕਰਦੇ ਹਨ ਜਿਸ ਦੀ ਹਿਦਾਇਤ ਗੁਰੂ ਤੋਂ ਮਿਲਦੀ ਹੈ, ਉਹ ਮਨੋਂ ਭੀ ਪਵਿਤ੍ਰ
ਹੁੰਦੇ ਹਨ, ਤੇ ਬਾਹਰੋਂ ਭੀ ਪਵਿਤ੍ਰ ਹੁੰਦੇ ਹਨ (ਭਾਵ, ਉਹਨਾਂ ਦਾ ਜਗਤ ਨਾਲ ਵਰਤਾਰਾ ਭੀ ਸੁਚੱਜਾ ਹੁੰਦਾ ਹੈ), ਉਹ
ਬਾਹਰੋਂ ਭੀ ਪਵਿਤ੍ਰ ਤੇ ਅੰਦਰੋਂ ਭੀ ਸੁੱਚੇ ਰਹਿੰਦੇ ਹਨ । ਉਹਨਾਂ ਦੇ ਮਨ ਦਾ ਮਾਇਕ ਫੁਰਨਾ ਸਿਮਰਨ ਵਿਚ ਹੀ ਮੁੱਕ
ਜਾਂਦਾ ਹੈ, (ਉਹਨਾਂ ਦੇ ਅੰਦਰ ਇਤਨਾ ਆਤਮਕ ਆਨੰਦ ਬਣਦਾ ਹੈ ਕਿ) ਮਾਇਆ ਦੇ ਮੋਹ ਦੀ ਖ਼ਬਰ ਤਕ ਉਹਨਾਂ ਦੇ
ਮਨ ਤਕ ਨਹੀਂ ਪਹੁੰਚਦੀ । (ਜੀਵ ਜਗਤ ਵਿਚ ਆਤਮਕ ਆਨੰਦ ਦਾ ਵੱਖਰ ਵਿਹਾਝਣ ਆਏ ਹਨ) ਉਹੀ ਜੀਵਵਪਾਰੀ
ਚੰਗੇ ਕਹੇ ਜਾਂਦੇ ਹਨ ਜਿਨ੍ਹਾਂ ਨੇ (ਗੁਰੂ ਦੇ ਦੱਸੇ ਰਾਹ ਉਤੇ ਤੁਰ ਕੇ ਨਾਮ-ਕਮਾਈ ਕਰ ਕੇ) ਸ੍ਰੇਸ਼ਟ ਮਨੁੱਖਾ ਜਨਮ
ਸਫਲਾ ਕਰ ਲਿਆ । ਨਾਨਕ ਆਖਦਾ ਹੈ—ਜਿਨ੍ਹਾਂ ਬੰਦਿਆਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ (ਜਿਨ੍ਹਾਂ ਦੇ ਅੰਦਰ ਆਤਮਕ
ਆਨੰਦ ਬਣ ਜਾਂਦਾ ਹੈ) ਉਹ (ਅੰਤਰ ਆਤਮੇ) ਸਦਾ ਗੁਰੂ ਦੇ ਚਰਨਾਂ ਵਿਚ ਰਹਿੰਦੇ ਹਨ ।੨੦।

RAAMKALEE, THIRD MEHL, ANAND ~ THE SONG OF BLISS:

ONE UNIVERSAL CREATOR GOD. BY THE GRACE OF THE TRUE GURU:

This song of praise is the Shabad, the most beautiful Word of God. This beauteous Shabad is the everlasting song of praise, spoken by the True Guru. This is enshrined in the minds of those who are so pre-destined by the Lord. Some wander around, babbling on and on, but none obtain Him by babbling. Says Nanak, the Shabad, this song of praise, has been spoken by the True Guru. || 16 || Those humble beings who meditate on the Lord become pure. Meditating on the Lord, they become pure; as Gurmukh, they meditate on Him. They are pure, along with their mothers, fathers, family and friends; all their companions are pure as well. Pure are those who speak, and pure are those who listen; those who enshrine it within their minds are pure. Says Nanak, pure and holy are those who, as Gurmukh, meditate on the Lord, Har, Har. || 17 || By religious rituals, intuitive poise is not found; without intuitive poise, skepticism does not depart. Skepticism does not depart by contrived actions; everybody is tired of performing these rituals. The soul is polluted by skepticism; how can it be cleansed? Wash your mind by attaching it to the Shabad, and keep your consciousness focused on the Lord. Says Nanak, by Guru’s Grace, intuitive poise is produced, and this skepticism is dispelled. || 18 || Inwardly polluted, and outwardly pure. Those who are outwardly pure and yet polluted within, lose their lives in the gamble. They contract this terrible disease of desire, and in their minds, they forget about dying. In the Vedas, the ultimate objective is the Naam, the Name of the Lord; but they do not hear this, and they wander around like demons. Says Nanak, those who forsake Truth and cling to falsehood, lose their lives in the gamble. || 19 || Inwardly pure, and outwardly pure. Those who are outwardly pure and also pure within, through the Guru, perform good deeds. Not even an iota of falsehood touches them; their hopes are absorbed in the Truth. Those who earn the jewel of this human life, are the most excellent of merchants. Says Nanak, those whose minds are pure, abide with the Guru forever. || 20 ||

Thursday, 17th Assaar (Samvat 548 Nanakshahi) 30th June, 2016 (Page: 919)